Breaking- ਗੁਰਦੁਆਰਾ ਮਾਤਾ ਖੀਵੀ ਜੀ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ
ਫਰੀਦਕੋਟ, 10 ਨਵੰਬਰ – (ਪੰਜਾਬ ਡਾਇਰੀ) ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਰੋਟਰੀ ਕਲੱਬ ਫਰੀਦਕੋਟ ਦੇ ਸਹਿਯੋਗ ਨਾਲ ਗੁਰਦੁਆਰਾ ਮਾਤਾ ਖੀਵੀ ਜੀ, ਨੇੜੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ
ਇਸ ਕੈਂਪ ਦੌਰਾਨ ਤਕਰੀਬਨ 100 ਮਰੀਜ਼ਾਂ ਦੀਆਂ ਅੱਖਾਂ ਦੀ ਰੌਸ਼ਨੀ ਟੈਸਟ ਕੀਤੀ ਗਈ ਅਤੇ ਲੋੜ ਅਨੁਸਾਰ ਐਨਕਾਂ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਵਿੱਚ ਵੀਜ਼ਨ ਸਪਰਿੰਗ ਦਾ ਮੁੱਖ ਸਹਿਯੋਗ ਰਿਹਾ। ਇਸ ਮੌਕੇ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਹਾਜ਼ਰੀਨ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ ਗਈ।
ਇਸ ਮੌਕੇ ਤੇ ਸ. ਧਰਮ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਅਤੇ ਸ੍ਰੀ ਅਰਸ਼ ਸੱਚਰ, ਪ੍ਰਧਾਨ ਰੋਟਰੀ ਕਲੱਬ ਫਰੀਦਕੋਟ, ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।