Breaking- ਡੇਰੇ ਨੂੰ ਚਾਰੇ ਪਾਸੇ ਤੋਂ ਪੁਲਿਸ ਮੁਲਾਜ਼ਮਾ ਨੇ ਪਾਇਆ ਘੇਰਾ
11 ਨਵੰਬਰ – ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਗਰੋਂ ਕੋਟਕਪੂਰਾ ‘ਡੇਰਾ’ ਪੁਲਿਸ ਛਾਉਣੀ ‘ਚ ਤਬਦੀਲ ਹੋ ਗਿਆ ਹੈ ਤੇ ਹਰ ਪਾਸੇ ਪੁਲਿਸ ਹੀ ਪੁਲਿਸ ਹੈ। ਇਸ ਦੌਰਾਨ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲੱਗਦੇ ਬਾਰਡਰ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਦੇ ਘਰਾਂ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ।
ਇਸ ਦੌਰਾਨ ਡੀਐਸਪੀ ਬੂਟਾ ਸਿੰਘ ਗਿੱਲ ਵੱਲੋਂ ਕਿਹਾ ਗਿਆ ਹੈ ਕਿ ਕੋਟਕਪੂਰਾ ਕਾਂਡ ਤੋਂ ਬਾਅਦ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਤੇ ਹਰਿਆਣਾ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤੇ ਪੁਲਿਸ ਅਧਿਕਾਰੀਆਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਟਕਪੂਰਾ ਕਤਲ ਕਾਂਡ ਤੋਂ ਬਾਅਦ ਮੁਲਜ਼ਮਾਂ ਦੀਆਂ ਤਸਵੀਰਾਂ ਅਤੇ ਵੀਡੀਓ ਹਰ ਨਾਕੇ ‘ਤੇ ਭੇਜ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ SHO ਸਦਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਥਾਣੇ ਅਧੀਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ ਤੇ ਨਾਲ ਹੀ 22 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇੱਥੇ ਪੁਲਿਸ ਮੁਲਜ਼ਮ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਘਟਨਾ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤੇ ਅਫਵਾਹਾਂ ਤੋਂ ਬਚਿਆ ਜਾਵੇ।