Breaking- ਇਕ ਹੋਰ ਵਿਧਾਇਕ ਦਾ ਨਾਂ ਵਿਜੀਲੈਂਸ ਵਿਭਾਗ ਦੀ ਲਿਸਟ ਵਿਚ, ਵਿਭਾਗ ਵੱਲੋਂ ਪੁੱਛਗਿੱਛ ਜਾਰੀ
12 ਨਵੰਬਰ – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੰਜਾਬ ਵਿਜੀਲੈਂਸ ਵਿਭਾਗ ਨੂੰ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਪਿਛਲੇ ਦਿਨਾਂ ਵਿੱਚ ਵਿਜੀਲੈਂਸ ਵੱਲੋਂ ਕਾਂਗਰਸ ਦੇ ਸਾਬਕਾ ਮੰਤਰੀਆਂ ਨੂੰ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਅੰਦਰ ਦਿੱਤਾ ਗਿਆ ਸੀ। ਹੁਣ ਇੱਕ ਹੋਰ ਕਾਂਗਰਸੀ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਿਜੀਲੈਂਸ ਦੀ ਲਿਸਟ ਵਿੱਚ ਹੈ। ਹਰਦਿਆਲ ਸਿੰਘ ਕੰਬੋਜ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬੀਤੇ ਦਿਨੀਂ ਰਾਜਪੁਰਾ ਵਿੱਚ ਇੱਕ ਪਤਰਕਾਰ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ। ਪੱਤਰਕਾਰ ਨੇ ਖੁਦਕੁਸ਼ੀ ਵੇਲੇ ਇੱਕ ਸੂਸਾਇਡ ਨੋਟ ਵਿੱਚ ਹਰਦਿਆਲ ਸਿੰਘ ਕੰਬੋਜ ਤੇ ਉਸ ਦੇ ਬੇਟੇ ਖਿਲਾਫ ਲਿਖਿਆ ਸੀ। ਜਿਸ ਨੂੰ ਲੈ ਕੇ ਪੁਲਿਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਸੀ। ਸੂਤਰਾਂ ਅਨੁਸਾਰ ਹਰਦਿਆਲ ਸਿੰਘ ਕੰਬੋਜ ਨੂੰ ਵਿਜੀਲੈਂਸ ਦਫ਼ਤਰ ਵਿਖੇ ਸੱਦਿਆ ਗਿਆ ਸੀ ਪਰ ਬੀਤੇ ਦਿਨੀਂ ਰਾਜਪੁਰਾ ਦੇ ਇਕ ਪੱਤਰਕਾਰ ਵੱਲੋਂ ਆਤਮਹੱਤਿਆ ਕੀਤੇ ਜਾਣ ਮਗਰੋਂ ਕੰਬੋਜ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਐੱਫਆਈਆਰ ਵਿੱਚ ਹੀ ਉਲਝ ਗਏ।
ਵਿਜੀਲੈਂਸ ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਹਰਦਿਆਲ ਸਿੰਘ ਕੰਬੋਜ ਦੀ ਸ਼ੁਰੂਆਤੀ ਜਾਂਚ ਵਿਚ ਇਹ ਪਤਾ ਲੱਗਾ ਹੈ ਕਿ ਉਨ੍ਹਾਂ ਵੱਲੋਂ ਆਮਦਨ ਨਾਲੋਂ ਵੱਧ ਜਾਇਦਾਦ ਬਣਾਈ ਗਈ ਹੈ ਜਿਸ ਲਈ ਉਨ੍ਹਾਂ ਨੂੰ ਵਿਜੀਲੈਂਸ ਦਫਤਰ ਵਿੱਚ ਤਲਬ ਕੀਤਾ ਗਿਆ ਸੀ। ਇਸੇ ਦੌਰਾਨ ਸੂਤਰਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਕੈਪਟਨ ਦੀ ਕਾਂਗਰਸ ਸਰਕਾਰ ਵੇਲੇ ਰਾਜਪੁਰਾ ਵਿਖੇ ਨਕਲੀ ਸ਼ਰਾਬ ਫੈਕਟਰੀ ਫੜੇ ਜਾਣ ਸਬੰਧੀ ਵੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਰਾਜਪੁਰਾ ਤੋਂ ਭਾਜਪਾ ਆਗੂ ਜਗਦੀਸ਼ ਜੱਗਾ ਦੀ ਸ਼ਿਕਾਇਤ ਉਤੇ ਵਿਜੀਲੈਂਸ ਜਾਂਚ ਕਰ ਰਹੀ ਹੈ। ਜਗਦੀਸ਼ ਜੱਗਾ ਨੂੰ ਵੀ ਵਿਜੀਲੈਂਸ ਨੇ ਬਿਆਨ ਦਰਜ ਕਰਨ ਲਈ ਬੁਲਾਇਆ ਹੈ। ਜਗਦੀਸ਼ ਜੱਗਾ ਸੋਮਵਾਰ ਤੱਕ ਵਿਜੀਲੈਂਸ ਅੱਗੇ ਪੇਸ਼ ਹੋ ਕੇ ਬਿਆਨ ਦਰਜ ਕਰਵਾ ਸਕਦੇ ਹਨ।