Breaking- ਭਾਰਤੀ ਹਵਾਈ ਸੈਨਾ ਦੀ ਭਰਤੀ ਸਬੰਧੀ 23 ਨਵੰਬਰ ਤੱਕ ਅਪਲਾਈ ਕਰਨ ਨੋਜਵਾਨ
ਫਰੀਦਕੋਟ, 15 ਨਵੰਬਰ – (ਪੰਜਾਬ ਡਾਇਰੀ) ਭਾਰਤੀ ਹਵਾਈ ਸੈਨਾ ਵਿੱਚ ਨੌਜਵਾਨਾਂ ਦੀ ਭਰਤੀ ਸਬੰਧੀ ਮਿਤੀ 07 ਨਵੰਬਰ 2022 ਤੋਂ 23 ਨਵੰਬਰ 2022 ਸ਼ਾਮ 5-00 ਵਜੇ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਜਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਭਰਤੀ ਲਈ 12ਵੀਂ ਮੈਥ/ਫਿਜ਼ਿਕਸ ਜਾਂ ਅੰਗਰੇਜੀ ਵਿਸ਼ੇ ਵਿੱਚ ਪਾਸ ਹੋਵੇ ਜਾਂ ਉਸ ਕੋਲ 3 ਸਾਲ ਦਾ ਇੰਜੀਨੀਅਰਿੰਗ ਵਿੱਚ ਡਿਪਲੋਮਾ ਕੀਤਾ ਹੋਵੇ। ਅਪਲਾਈ ਕਰਨ ਸਬੰਧੀ ਅਤੇ ਹੋਰ ਵਧੇਰੇ ਜਾਣਕਾਰੀ ਸਬੰਧੀ https://agnipathvayu.cdac.in ਲਿੰਕ ਤੇ ਦੇਖਿਆ ਜਾ ਸਕਦਾ ਹੈ।
ਉਨ੍ਹਾਂ ਜਿਲ੍ਹਾ ਫਰੀਦਕੋਟ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਹਵਾਈ ਸੈਨਾ ਦੀ ਨੌਕਰੀ ਦੇ ਚਾਹਵਾਨ ਬੇਰੋਜ਼ਗਾਰ ਪ੍ਰਾਰਥੀ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫਰੀਦਕੋਟ ਵਿਖੇ ਹਾਜ਼ਰ ਹੋ ਕੇ ਫ਼ਰੀ-ਇੰਟਰਨੈਟ ਸਰਵਿਸ ਰਾਹੀਂ ਆਪਣੇ ਫਾਰਮ ਮੁਫ਼ਤ ਅਪਲਾਈ ਕਰ ਸਕਦੇ ਹਨ। ਜਿਸ ਵਿੱਚ ਦਫ਼ਤਰ ਦੇ ਸਟਾਫ਼ ਵੱਲੋਂ ਉਹਨਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ ਅਤੇ ਇਸ ਦਫ਼ਤਰ ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸੇਵਾਂਵਾ ਦਾ ਲਾਭ ਲੈਣ ਲਈ ਬੇਰੁਜ਼ਗਾਰ ਪ੍ਰਾਰਥੀ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਂਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਆਧਾਰ-ਕਾਰਡ, ਜਾਤੀ-ਸਰਟੀਫਿਕੇਟ ਆਦਿ ਦੀਆਂ ਫੋਟੋ-ਕਾਪੀਆਂ ਲੈ ਕੇ ਆਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ: 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।