Breaking- ਮਸ਼ਹੂਰ ਗਾਇਕ ਬੱਬੂ ਮਾਨ ਨੂੰ ਫੋਨ ਤੇ ਜਾਨੋ ਮਾਰਨ ਦੀ ਧਮਕੀ ਮਿਲੀ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਮੋਹਾਲੀ, 17 ਨਵੰਬਰ – ਪੰਜਾਬ ‘ਚ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਗਾਇਕ ਬੱਬੂ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੌਰਾਨ ਮੁਹਾਲੀ ਦੇ ਸੈਕਟਰ 70 ਸਥਿਤ ਬੱਬੂ ਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਗਾਇਕ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਬੱਬੂ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਵਾਲੀ ਕਾਲ ਦੀ ਪੰਜਾਬ ਪੁਲਿਸ ਜਾਂਚ ਕਰ ਰਹੀ ਹੈ।