Breaking- 4 ਨੇਤਾਵਾਂ ਨੂੰ X ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ, ਆਈਬੀ ਰਿਪੋਰਟਾਂ ਮੁਤਾਬਕ ਉਨ੍ਹਾਂ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ
19 ਨਵੰਬਰ – ਪੰਜਾਬ ਵਿਚ ਹਾਲ ਹੀ ਵਿਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਚਾਰ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਵਿਚ ਭਾਜਪਾ ਦੇ ਚਾਰ ਆਗੂਆਂ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਇਨ੍ਹਾਂ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇਨ੍ਹਾਂ ਨਾਮ ਹੈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਜਗਦੀਪ ਸਿੰਘ ਨਕਈ, ਸਾਬਕਾ ਐਮ.ਐਲ.ਏ, ਅਮਰਜੀਤ ਸਿੰਘ ਟਿੱਕਾ
ਮਿਲੀ ਜਾਣਕਾਰੀ ਅਨੁਸਾਰ ਆਈਬੀ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਇਨ੍ਹਾਂ ਨੇਤਾਵਾਂ ‘ਤੇ ਕਿਸੇ ਵੇਲੇ ਵੀ ਹਮਲਾ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਏਜੰਸੀ ਨੇ ਉਨ੍ਹਾਂ ਨੂੰ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਅਤੇ ਕੇਂਦਰ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।