Breaking- ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਲਈ ਡੇਢ ਮਹੀਨੇ ਦਾ ਸਮਾਂ ਮੰਗਿਆ ਸੀ ਜੋ ਕਲ੍ਹ ਖਤਮ ਹੋ ਗਿਆ, ਹੁਣ ਬਰਗਾੜੀ ਇਨਸਾਫ ਮੋਰਚਾ ਅਗਲੀ ਰਣਨੀਤੀ ਦਾ ਐਲਾਨ ਕਰੇਗਾ
ਬਰਗਾੜੀ, 1 ਦਸੰਬਰ – (ਬਾਬੂਸ਼ਾਹੀ ਨੈਟਵਰਕ) ਬਰਗਾੜੀ ਇਨਸਾਫ ਮੋਰਚੇ ਵੱਲੋਂ ਅੱਜ 1 ਦਸੰਬਰ ਨੂੰ ਇਨਸਾਫ ਲੈਣ ਵਾਸਤੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪੀੜਤ ਸੁਖਰਾਜ ਸਿੰਘ ਨੇ ਦੱਸਿਆ ਕਿ 14 ਅਕਤੂਬਰ 2022 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਲਈ ਡੇਢ ਮਹੀਨੇ ਦਾ ਸਮਾਂ ਮੋਰਚੇ ਵਿਚ ਆ ਕੇ ਮੰਗਿਆ ਸੀ ਜੋ ਲੰਘੇ ਕੱਲ੍ਹ ਖਤਮ ਹੋ ਗਿਆ ਹੈ। ਇਸ ਲਈ ਹੁਣ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ ਤਾਂ ਜੋ ਇਨਸਾਫ ਹਾਸਲ ਕੀਤਾ ਜਾ ਸਕੇ।