Breaking- ਬੰਬ ਧਮਾਕੇ ਦੇ ਮੁੱਖ ਸ਼ਾਜਿਸਕਾਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, 2 ਦਸੰਬਰ – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਲੁਧਿਆਣਾ ਕੋਰਟ ਬੰਬ ਧਮਾਕੇ ਕੇਸ ਦੇ ਮੁਲਜ਼ਮ ਹਰਪ੍ਰੀਤ ਸਿੰਘ ਗ੍ਰਿਫਤਾਰ ਕਰ ਲਿਆ ਹੈ। ਹਰਪ੍ਰੀਤ ਨੂੰ ਮਲੇਸ਼ੀਆ ਦੇ ਕੁਆਲਾਲੰਪੁਰ ਪਹੁੰਚਣ ‘ਤੇ ਗ੍ਰਿਫਤਾਰ ਕੀਤਾ ਗਿਆ।
ਹਰਪ੍ਰੀਤ ਸਿੰਘ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਿਆੜੀ ਕਲਾ ਦਾ ਵਸਨੀਕ ਹੈ। ਉਹ ਕਥਿਤ ਤੌਰ ‘ਤੇ ਵਿਸਫੋਟਕਾਂ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਲ ਅਤੇ ਲੋੜੀਂਦਾ ਸੀ।