Breaking- ਕਾਂਗਰਸ ਪ੍ਰਧਾਨ ਖੜਗੇ ਨੇ ਪ੍ਰਧਾਨ ਮੰਤਰੀ ਲਈ ਗਲਤ ਸ਼ਬਦਾ ਦਾ ਪ੍ਰਯੋਗ ਕੀਤ, ਜਿਸ ਤੇ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਮੇਹਨਾ ਮਾਰਿਆ
ਗੁਜਰਾਤ, 2 ਦਸੰਬਰ – ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਪੂਰੀ ਹੋਈ ਅਤੇ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ, ਇਸ ਦੌਰਾਨ ਸਿਆਸੀ ਪਾਰਟੀਆਂ ਦੂਸਰੇ ਪੜਾਅ ਦੀ ਵੋਟਿੰਗ ਲਈ ਪ੍ਰਚਾਰ ਕਰ ਰਹੀਆਂ ਹਨ। ਚੋਣ ਪ੍ਰਚਾਰ 3 ਦਸੰਬਰ ਨੂੰ ਸ਼ਾਮ 5 ਵਜੇ ਸਮਾਪਤ ਹੋਵੇਗਾ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਉਨ੍ਹਾਂ ਨੂੰ ਰਾਵਣ ਕਹਿਣ ਤੇ ਉਨ੍ਹਾਂ ਦਾ ਮਜ਼ਾਕ ਉਡਾਉਣ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇਤਾਵਾਂ ‘ਚ ਇਸ ਗੱਲ ਨੂੰ ਲੈ ਕੇ ਮੁਕਾਬਲਾ ਹੈ ਕਿ ਕੌਣ ਉਨ੍ਹਾਂ ਖਿਲਾਫ ਸਭ ਤੋਂ ਜ਼ਿਆਦਾ ਗਲਤ ਟਿੱਪਣੀ ਕਰਦਾ ਹੈ ਅਤੇ
ਮੁਆਫੀ ਮੰਗਣ ਬਾਰੇ ਭੁੱਲ ਜਾਓ।
ਦੱਸਣਯੋਗ ਹੋਵੇਗਾ ਕਿ ਕੁਝ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਬਹਿਰਾਮਪੁਰਾ ‘ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਸਾਰੀਆਂ ਚੋਣਾਂ ‘ਚ ਆਪਣਾ ਚਿਹਰਾ ਦੇਖ ਕੇ ਹੀ ਲੋਕਾਂ ਨੂੰ ਵੋਟ ਪਾਉਣ ਲਈ ਕਹਿੰਦੇ ਹਨ। ਖੜਗੇ ਨੇ ਪ੍ਰਧਾਨ ਮੰਤਰੀ ਨੂੰ ਗੱਲਾਂ ਹੀ ਗੱਲਾਂ ਵਿਚ ਕਿਹ ਦਿੱਤਾ ਕਿ ਤੁਸੀਂ 100 ਸਿਰਾਂ ਵਾਲੇ ਰਾਵਣ ਹੋ ।