Breaking- ਗੋਲਡੀ ਬਰਾੜ, ਜੱਗੂ, ਲਾਰੇਂਸ ਸਮੇਤ ਤਿੰਨਾਂ ਨੂੰ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ, ਸਿੱਧੂ ਮੂਸੇਵਾਲਾ ਦੇ ਪਿਤਾ ਦਾ ਬਿਆਨ
ਚੰਡੀਗੜ੍ਹ, 2 ਦਸੰਬਰ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਾਤਲ ਅਤੇ ਮਾਸਟਰਮਾਈਡ ਗੋਲਡੀ ਬਰਾੜ, ਜਿਸ ਨੂੰ ਕੈਲੀਫੋਰਨੀਆ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰਾ ਸਾਹਮਣੇ ਆਈ ਹੈ। ਉਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਸੋਂ ਵੀ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਨੇ ਕਿਹਾ ਕਿ ਮੈਂ ਗੋਲਡੀ ਬਰਾੜ ਦੀ ਗ੍ਰਿਫਤਾਰੀ ਦਾ ਸਵਾਗਤ ਕਰਦਾ ਹਾਂ।
ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਇਹ ਵੀ ਮੰਗ ਹੈ ਕਿ, ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਪੰਜਾਬ ਲੈ ਕੇ ਆਇਆ ਜਾਵੇ ਅਤੇ ਗੋਲਡੀ ਬਰਾੜ ਨੂੰ ਜੱਗੂ ਅਤੇ ਲਾਰੇਂਸ ਸਮੇਤ ਇਨ੍ਹਾਂ ਤਿੰਨਾਂ ਤੋਂ ਪੁੱਛਗਿੱਛ ਕੀਤੀ ਜਾਵੇ ਅਤੇ ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਪਤਾ ਲਗਾਇਆ ਜਾਵੇ ਕਿ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਦਾ ਕੀ ਕਾਰਨ ਹੈ, ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਸੰਗੀਤ ਜਗਤ ਦੇ ਕਿਹੜੇ ਇਸ ਵਿਚ ਸ਼ਾਮਿਲ ਹਨ।