Breaking- ਆਪਣੇ ਪੁੱਤਰ ਨੂੰ ਮਿਲਣ ਗਏ ਪਿਤਾ ਤੇ ਪੁਲਿਸ ਨੇ ਕੇਸ ਦਰਜ ਕੀਤਾ
ਬਠਿੰਡਾ, 9 ਦਸੰਬਰ – (ਬਾਬੂਸ਼ਾਹੀ ਨੈਟਵਰਕ) ਕੇਂਦਰੀ ਜੇਲ੍ਹ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਪੁੱਤਰ ਨਾਲ ਮੁਲਾਕਾਤ ਕਰਨ ਆਏ ਪਿਤਾ ਵੱਲੋਂ ਆਪਣੇ ਪੁੱਤਰ ਨੂੰ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪਿਤਾ ਅਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨ ਉਤੇ ਪੁਲਿਸ ਨੇ ਪਿਤਾ ਅਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।