Breaking- ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਇਕ ਮੁਲਾਜ਼ਮ ਅਤੇ ਵਿਭਾਗ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ
16 ਦਸੰਬਰ – ਬੀਤੇ ਦਿਨ ਪੰਜਾਬ ਵਿਜੀਲੈਂਸ ਨੇ ਆਬਕਾਰੀ ਵਿਭਾਗ ਦਾ ਅਫਸਰ ਈ ਟੀ ਓ ਸੰਦੀਪ ਸਿੰਘ ਅਤੇ ਆਬਕਾਰੀ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ. ਐੱਸ. ਟੀ ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਆਬਕਾਰੀ ਅਧਿਕਾਰੀ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਗਾਇਆ ਗਿਆ ਜੁਰਮਾਨਾ ਰੱਦ (ਰਾਈਟ ਆਫ) ਕਰਨ ਬਦਲੇ 15 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਇਹ ਸੌਦਾ ਅਸਫਲ ਰਿਹਾ। 12 ਲੱਖ ਰੁਪਏ ਲਈ ਤੈਅ ਕੀਤਾ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।