Breaking- 12 ਜਰੂਰਤਮੰਦ ਨਾਨ ਪੈਨਸ਼ਨਰ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ 5000 ਪ੍ਰਤੀ ਕੇਸ ਮਾਲ ਸਹਾਇਤਾ ਦਿੱਤੀ
ਫਰੀਦਕੋਟ, 16 ਦਸੰਬਰ – (ਪੰਜਾਬ ਡਾਇਰੀ) ਲੈਫ ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ), ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਕੰਪਲੈਕਸ, ਫਰੀਦਕੋਟ ਵਿਖੇ ਸਾਬਕਾ ਸੈਨਿਕਾਂ/ ਆਸ਼ਰਿਤਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਕੁੱਲ੍ਹ 12 ਲੋੜਵੰਦ ਨਾਨ ਪੈਨਸ਼ਨਰ ਸਾਬਕਾ ਸੈਨਿਕਾਂ/ ਵਿਧਵਾਵਾਂ ਨੂੰ ਝੰਡਾ ਦਿਵਸ ਫੰਡ ਵਿੱਚੋਂ 5000 ਪ੍ਰਤੀ ਕੇਸ ਮਾਲੀ ਸਹਾਇਤਾ ਦੇ ਚੈੱਕ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸਮੂਹ ਹਾਜ਼ਰੀਨ ਨੂੰ ਇਹ ਵੀ ਸੂਚਿਤ ਕੀਤਾ ਗਿਆ ਕਿ 65 ਸਾਲ ਤੋਂ ਉੱਪਰ ਦੇ ਸਾਬਕਾ ਸੈਨਿਕ/ ਵਿਧਵਾਵਾਂ, ਜਿਨ੍ਹਾਂ ਦਾ ਸ਼ਨਾਖਤੀ ਕਾਰਡ ਬਣਿਆ ਹੋਇਆ ਹੈ ਅਤੇ ਕਿਸੇ ਕਿਸਮ ਦੀ ਪੈਨਸ਼ਨ ਨਹੀਂ ਮਿਲਦੀ ਅਤੇ ਨਾ ਹੀ ਆਮਦਨ ਦਾ ਕੋਈ ਹੋਰ ਸਾਧਨ ਹੈ, ਉਹ ਦਫਤਰ ਵਿਖੇ ਮਾਲੀ ਸਹਾਇਤਾ ਲਈ ਪਹੁੰਚ ਕਰ ਸਕਦੇ ਹਨ। ਇਸ ਮੌਕੇ ਸੂਬੇਦਾਰ ਮੰਦਰ ਸਿੰਘ ਸੈਨਿਕ ਭਲਾਈ ਪ੍ਰਬੰਧਕ ਮੌਜੂਦ ਸਨ।