Breaking- ਗੈਂਗਸਟਰ ਨਾਲ ਸੰਬੰਧਿਤ ਵਿਅਕਤੀਆ ਦੀ ਭਾਲ ਵਿਚ ਐਨ ਆਈ ਏ ਨੇ ਪੰਜਾਬ ਸਮੇਤ ਦੋ ਹੋਰ ਰਾਜਾਂ ਵਿਚ ਛਾਪੇਮਾਰੀ ਕੀਤੀ
21 ਦਸੰਬਰ – ਪੰਜਾਬ, ਹਰਿਆਣਾ ਸਮੇਤ ਰਾਜਸਥਾਨ ਵਿੱਚ ਐਨ ਆਈ ਏ ਨੇ ਗੈਂਗਸਟਰਾਂ ਤੇ ਨੂੰ ਤਲਾਸ਼ਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅੱਜ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਐਨ ਆਈ ਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਗਠਜੋੜ ਨੂੰ ਤੋੜਨ ਲਈ ਤਿੰਨ ਰਾਜਾਂ ਵਿੱਚ ਗੈਂਗਸਟਰਾਂ ਦੇ ਸਾਥੀਆ ਦੇ ਟਿਕਾਣਿਆਂ ਉਪਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਕਈ ਗੈਂਗਸਟਰ ਫੜੇ ਜਾਣ ਦੀ ਆਸ ਬਝੀ ਹੋਈ ਹੈ । ਇਸ ਸਮੇਂ ਹਰਿਆਣਾ ਦੇ ਸਿਰਸਾ, ਸੋਨੀਪਤ ਅਤੇ ਝੱਜਰ ਵਿੱਚ ਐਨਆਈਏ ਦੀਆਂ ਟੀਮਾਂ ਮੌਜੂਦ ਹਨ। ਇਸੇ ਤਰ੍ਹਾਂ ਐਨਆਈਏ ਦੀ ਟੀਮ ਰਾਜਸਥਾਨ ਅਤੇ ਪੰਜਾਬ ਵਿੱਚ ਵੀ ਕਈ ਥਾਵਾਂ ’ਤੇ ਪਹੁੰਚ ਚੁੱਕੀ ਹੈ।
ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰੀ ਜਾਂਚ ਏਜੰਸੀ ਯਾਨੀ NIA ਦੇਸ਼ ਦੇ ਕਈ ਮਾਮਲਿਆਂ ਨੂੰ ਲੈ ਕੇ ਗੈਂਗਸਟਰਾਂ ਖਿਲਾਫ ਜਾਂਚ ਕਰ ਰਹੀ ਹੈ। ਹਾਲ ਹੀ ‘ਚ NIA ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਤਿਆਰ ਕਰਨ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ ਵੀ ਮਾਮਲਾ ਦਰਜ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਇਲਾਵਾ ਦੇਸ਼ ਦੇ ਸਾਰੇ ਵੱਡੇ ਗੈਂਗਸਟਰ ਵੀ NIA ਦੇ ਰਾਡਾਰ ‘ਤੇ ਹਨ।