Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਭਾਈ ਸੰਗਤ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਾਨਿ-ਕੋਟਿ ਪ੍ਰਣਾਮ ਕੀਤਾ
ਚੰਡੀਗੜ੍ਹ, 24 ਦਸੰਬਰ – ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਟਵੀਟ ਕਰਕੇ ਕਿਹਾ ਕਿ, ਦਸਮ ਪਾਤਸ਼ਾਹ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੂਰਮੇ ਯੋਧੇ ਸ਼ਹੀਦ ਭਾਈ ਸੰਗਤ ਸਿੰਘ ਜੀ, ਜਿਨ੍ਹਾਂ ਗੁਰੂ ਸਾਹਿਬ ਨਾਲ ਆਪਣੀ ਜ਼ਿੰਦਗੀ ਦੇ ਆਖ਼ੀਰ ਤੱਕ ਦੀਆਂ ਸਾਰੀਆਂ ਜੰਗਾਂ ਲੜੀਆਂ ਤੇ ਅੰਤ ਨੂੰ ਚਮਕੌਰ ਗੜ੍ਹੀ ਦੇ ਜੰਗ-ਏ-ਮੈਦਾਨ ਸ਼ਹੀਦੀ ਪ੍ਰਾਪਤ ਕਰ ਗਏ, ਭਾਈ ਸੰਗਤ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਾਨਿ-ਕੋਟਿ ਪ੍ਰਣਾਮ ।