Breaking- ਵਿਧਾਇਕ ਗੋਲਡੀ ਕੰਬੋਜ਼ ਸਮੇਤ ਕਈ ਹੋਰ ਲੋਕਾਂ ਤੇ ਅਣਪਥਛਾਤੇ ਲੋਕਾਂ ਨੇ ਇੱਟਾਂ ਰੋੜਿਆ ਨਾਲ ਹਮਲਾ ਕੀਤਾ, ਕੇਸ ਦਰਜ
ਜਲਾਲਾਬਾਦ, 24 ਦਸੰਬਰ – (ਬਾਬੂਸ਼ਾਹੀ ਨੈਟਵਰਕ) ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ਼ ਤੇ ਪਿੰਡ ਚੱਕ ਜਾਨੀਸਰ ਵਿਚ ਹਮਲਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਪੁਲਿਸ ਦੇ ਵਲੋਂ 15 ਦੇ ਕਰੀਬ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਗੋਲਡੀ ਕੰਬੋਜ਼ ਨੇ ਦੱਸਿਆ ਕਿ, ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ, ਬੀਤੇ ਦਿਨ ਉਹ ਪਿੰਡ ਜਾਨੀਸਰ ਵਿੱਚ ਪੁਲਿਸ ਪ੍ਰਸ਼ਾਸ਼ਨ ਸਮੇਤ ਕੈਂਪ ਲਗਾਉਣ ਵਾਸਤੇ ਗਏ ਸਨ, ਜਿਥੇ ਪਿੰਡ ਦੇ ਛੱਪੜ ਦੀਆਂ ਗ੍ਰਾਂਟਾਂ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਅਤੇ ਇਸੇ ਦੌਰਾਨ ਕੁੱਝ ਲੋਕਾਂ ਨੇ ਇੱਟਾਂ ਰੋਡੇ ਮਾਰਨੇ ਸ਼ੁਰੂ ਕਰ ਦਿੱਤੇ।
ਗੋਲਡੀ ਕੰਬੋਜ਼ ਦਾ ਦੋਸ਼ ਹੈ ਕਿ, ਅਕਾਲੀ ਦਲ ਦੇ ਕੁੱਝ ਵਰਕਰਾਂ ਵਲੋਂ ਉਨ੍ਹਾਂ ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਵੀ ਪੈਰ ਤੇ ਸੱਟ ਵੱਜੀ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ, ਮੁੱਦਈ ਜਿਸ ਨੂੰ ਕਿ ਜਿਆਦਾ ਸੱਟਾਂ ਵੱਜੀਆਂ ਹਨ, ਉਹ ਹਸਪਤਾਲ ਦਾਖਲ ਹੈ। ਜਿਸ ਦੇ ਬਿਆਨਾਂ ਦੇ ਆਧਾਰ ‘ਤੇ 15 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈ ਰਹੀ ਹੈ। ਹੈ। ਉਨ੍ਹਾਂ ਕਿਹਾ ਕਿ, ਫਿਲਹਾਲ ਇਸ ਮਾਮਲੇ ਵਿਚ ਕਿਸੇ ਵੀ ਵਿਅਕਤੀ ਦੀ ਗ੍ਰਿਫਤਾਰੀ ਨਹੀਂ ਹੋਈ