Breaking- ਵੱਡੀ ਖਬਰ – ਤੜਕੇ-ਤੜਕੇ ਸ਼ਰਾਬ ਕਾਰੋਬਾਰੀ ਦੇ ਘਰ ਤੇ ਈਡੀ ਦੀ ਛਾਪੇਮਾਰੀ, ਜਦੋਂ ਸਾਰਾ ਪਰਿਵਾਰ ਸੋ ਰਿਹਾ ਸੀ
27 ਦਸੰਬਰ – ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਅੱਜ ਈਡੀ ਨੇ ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ ਉਪਰ ਛਾਪੇਮਾਰੀ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਜ਼ੋਨਲ ਦਫਤਰ ਜਲੰਧਰ ਦੀਆਂ ਵੱਖ-ਵੱਖ ਟੀਮਾਂ ਨੇ ਮੰਗਲਵਾਰ ਨੂੰ ਲੁਧਿਆਣਾ ਸਥਿਤ ਮਸ਼ਹੂਰ ਸ਼ਰਾਬ ਠੇਕੇਦਾਰ ਚਰਨਜੀਤ ਬਜਾਜ (ਮੈਸਰਜ਼ ਚੰਨੀ ਬਜਾਜ ਦੇ ਪ੍ਰੋਪਰਾਈਟਰ) ਅਤੇ ਉਸਦੇ ਸਾਥੀਆਂ ਦੀ ਰਿਹਾਇਸ਼ ਅਤੇ ਦਫਤਰ ‘ਤੇ ਇੱਕ ਪੁਰਾਣੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਛਾਪੇਮਾਰੀ ਕੀਤੀ।
ਮਿਲੀ ਜਾਣਕਾਰੀ ਅਨੁਸਾਰ ਈਡੀ ਨੇ ਮੰਗਲਵਾਰ ਸਵੇਰੇ ਕਾਰੋਬਾਰੀ ਦੇ ਘਰ ਪਹੁੰਚੀ ਤਾਂ ਸਾਰਾ ਪਰਿਵਾਰ ਸੌਂ ਰਿਹਾ ਸੀ। ਈਡੀ ਕਾਰੋਬਾਰੀਆਂ ਦੀ ਜਾਇਦਾਦ ਅਤੇ ਹੋਰ ਕੰਮਾਂ ਅਤੇ ਬੈਂਕ ਖਾਤਿਆਂ ਦੇ ਵੇਰਵੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ ਹੈ। ਈਡੀ ਦੀ ਰੇਡ ਦੀ ਸੂਚਨਾ ਤੋਂ ਬਾਅਦ ਸ਼ਹਿਰ ਦੇ ਕਈ ਸ਼ਰਾਬ ਕਾਰੋਬਾਰੀ ਚੁਕੰਨੇ ਹੋ ਗਏ ਹਨ। ਚੰਨੀ ਬਜਾਜ ਦੇ ਮੋਬਾਈਲ ਡਿਟੇਲ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੀ ਜਾਂਚ ਕਰ ਰਿਹਾ ਹੈ। ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।