Breaking- ਨੋਟਬੰਦੀ ਦਾ ਫੈਸਲਾ ਸਹੀ, ਸਪਰੀਮ ਕੋਰਟ ਨੇ ਕਿਹਾ ਕੇਂਦਰ ਸਰਕਾਰ ਤੇ ਆਰ ਬੀ ਆਈ ਵਿਚਾਲੇ ਗੱਲਬਾਤ ਕੀਤੀ ਗਈ ਸੀ
ਨਵੀਂ ਦਿੱਲੀ, 2 ਜਨਵਰੀ – ਸੁਪਰੀਮ ਕੋਰਟ ਨੇ 2016 ਵਿਚ ਕੇਂਦਰ ਸਰਕਾਰ ਵੱਲੋਂ ਕੀਤੀ ਨੋਟਬੰਦੀ ਨੂੰ ਸਹੀ ਕਰਾਰ ਦਿੱਤਾ ਹੈ। ਅਨੇਕਾਂ ਪਟੀਸ਼ਨਾਂ ਰਾਹੀਂ ਕੇਂਦਰ ਸਰਕਾਰ ਵੱਲੋਂ 1000ਰੁਪਏ ਅਤੇ 500 ਰੁਪਏ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਆਰਥਿਕ ਨੀਤੀ ਨੂੰ ਪਲਟਿਆ ਨਹੀਂ ਜਾ ਸਕਦਾ। ਅਦਾਲਤ ਨੇ ਕਿਹਾ ਕਿ ਨੋਟਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਆਰ ਬੀ ਆਈ ਵਿਚਾਲੇ ਗੱਲਬਾਤ ਕੀਤੀ ਗਈ ਸੀ ਤੇ ਇਹ ਹਰ ਤਰੀਕੇ ਜਾਇਜ਼ ਹੈ।