Breaking- ਅਹਿਮ ਖਬਰ – ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵਲੋਂ 1 ਕਰੋੜ ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ, 9 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਗਵਾੜਾ ਵਿਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੁੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
ਇਕ ਟਵੀਟ ਵਿਚ ਉਹਨਾਂ ਕੁਲਦੀਪ ਸਿੰਘ ਬਾਜਵਾ ਦੇ ਡਿਊਟੀ ’ਤੇ ਸ਼ਹੀਦ ਹੋਣ ਨੂੰ ਸਲਾਮ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਵੇਗੀ ਅਤੇ ਐਚ ਡੀ ਐਫ ਸੀ ਬੈਂਕ ਵੱਲੋਂ 1 ਕਰੋੜ ਰੁਪਏ ਬੀਮੇ ਦੀ ਅਦਾਇਗੀ ਕੀਤੀ ਜਾਵੇਗੀ। ਅਸੀਂ ਆਪਣੇ ਸ਼ਹੀਦਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।
ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਬਾਜਵਾ ਇਕ ਕਾਰ ਖੋਹ ਕੇ ਭੱਜ ਰਹੇ ਲੁਟੇਰਿਆਂ ਦੇ ਪਿੱਛੇ ਭੱਜੇ ਸਨ ਜਿਹਨਾਂ ਦੀ ਗੋਲੀ ਨਾਲ ਉਹਨਾਂ ਦੀ ਮੌਤ ਹੋ ਗਈ ਸੀ ਪਰ ਮੁਕਾਬਲੇ ਕਾਰਨ 3 ਲੁਟੇਰੇ ਵੀ ਫੜੇ ਗਏ ਸਨ।
Salute to martyr Constable Kuldeep Singh Bajwa Belt no. 886/KPT who has made the sacrifice in line of duty. Punjab Government will make Ex Gratia grant of Rs 1 crores. Another Rs 1 crore insurance payment will be made by HDFC Bank.We stand with our martyrs and their families pic.twitter.com/AhOuOVGF2L
Advertisement— Bhagwant Mann (@BhagwantMann) January 9, 2023