Breaking- ਅਹਿਮ ਖਬਰ – ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ 11 ਜਨਵਰੀ ਨੂੰ ਪੰਜਾਬ ਵਿਚ ਆਪਣੀ ਪਦਯਾਤਰਾ ਸ਼ੁਰੂ ਕਰਨਗੇ
10 ਜਨਵਰੀ – ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪਿਛਲੇ ਸਮੇਂ ਤੋਂ ਭਾਰਤ ਜੋੜੋ ਯਾਤਰਾ ਕੱਢ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਆਗੂ ਰਾਹੁਲ ਗਾਂਧੀ ਹਰਿਆਣਾ ਤੋਂ ਅੱਜ ਜਹਾਜ਼ ਰਾਹੀਂ ਸਿੱਧਾ ਅੰਮ੍ਰਿਤਸਰ ਪਹੁੰਚਣਗੇ ਤੇ 12 ਵਜੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ। ਜਿਸ ਤੋਂ ਬਾਅਦ ਅੰਬਾਲਾ ਪਹੁੰਚ ਕੇ 11 ਜਨਵਰੀ ਨੂੰ ਪੰਜਾਬ ਵਿੱਚ ਆਪਣੀ ਪਦਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਭਾਰਤ ਜੋੜੋ ਪਦਯਾਤਰਾ ਦਿੱਲੀ ਅੰਮ੍ਰਿਤਸਰ ਐਨ ਐਚ ਇੱਕ ਤੇ ਸ਼ੰਭੂ ਬਾਰਡਰ ਤੋਂ ਪੰਜਾਬ ਵਿੱਚ ਦਾਖਲ ਹੋਵੇਗੀ। ਇਹ ਯਾਤਰਾ ਪੰਜਾਬ ਵਿੱਚ ਦੀ ਹੋ ਕੇ ਪਠਾਨਕੋਟ ਵਾਲੇ ਪਾਸੇ ਤੋਂ ਜੰਮੂ ਕਸ਼ਮੀਰ ਵਿੱਚ ਪ੍ਰਵੇਸ਼ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਕੋਈ ਵੀ ਸਿਆਸੀ ਯਾਤਰਾ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਬਿਨਾਂ ਪੂਰੀ ਨਹੀਂ ਹੁੰਦੀ, ਇਸ ਲਈ ਰਾਹੁਲ ਗਾਂਧੀ ਨੇ ਵੀ ਪੰਜਾਬ ਦੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਯਾਤਰਾ ਐਤਵਾਰ ਨੂੰ ਕਰਨਾਲ ਤੋਂ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਦਾਖ਼ਲ ਹੋਈ ਸੀ। ਇਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਸੋਮਵਾਰ ਨੂੰ ਇਹ ਯਾਤਰਾ ਸਵੇਰੇ ਖਾਨਪੁਰ ਕੋਲੀਆਂ ਤੋਂ ਚੱਲ ਕੇ ਸ਼ਾਮ ਨੂੰ ਅੰਬਾਲਾ ਪਹੁੰਚੀ, ਜਿੱਥੇ ਸ਼ਰਧਾਲੂ ਰਾਤ ਲਈ ਰੁਕੇ। ਅੰਬਾਲਾ ਵਿੱਚ ਇੱਕ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੋਮਵਾਰ ਦਾ ਮਾਰਚ ਔਰਤਾਂ ਨੂੰ ਸਮਰਪਿਤ ਹੈ। ਕੁਰੂਕਸ਼ੇਤਰ ਦੇ ਸ਼ਾਹਬਾਦ ਦੇ ਟਯੋਦਾ ਪਿੰਡ ਵਿੱਚ 50 ਔਰਤਾਂ ਵੱਲੋਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ।