Breaking- ਅਹਿਮ ਖਬਰ – ਖੂਨ ਨਾਲ ਲਿਖਿਆ ਹੋਇਆ ਮੰਗ ਪੱਤਰ ਅਧਿਆਪਕਾਂ ਵੱਲੋਂ ਭਗਵੰਤ ਮਾਨ ਨੂੰ ਭੇਜਿਆ ਗਿਆ, ਪੜ੍ਹੋ ਪੂਰੀ ਖਬਰ
ਗੁਰਦਾਸਪੁਰ, 13 ਜਨਵਰੀ – (ਬਾਬੂਸ਼ਾਹੀ ਬਿਊਰੋ) ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਲਗਾਤਾਰ ਈਟੀਟੀ 2364 ਅਧਿਆਪਕਾ ਦੀ ਭਰਤੀ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ। ਪੰਜਾਬ ਸਰਕਾਰ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਨਾਲ਼ ਮੀਟਿੰਗ ਕਰਨ ਤੋਂ ਭੱਜ ਰਹੀ ਹੈ ਅਤੇ ਈਟੀਟੀ 2364 ਅਧਿਆਪਕਾਂ ਦੀ ਭਰਤੀ ਨੂੰ ਪੂਰਾ ਕਰਨ ਲਈ ਕੋਈ ਕਦਮ ਨਹੀਂ ਪੁੱਟ ਰਹੀ।
ਅੱਜ ਈਟੀਟੀ 2364 ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਆਪਣੇ ਖੂਨ ਨਾਲ ਆਪਣਾ ਮੰਗ ਪੱਤਰ ਲਿਖ ਕੇ ਭੇਜਿਆ ਗਿਆ ਜਿਸ ਵਿਚ ਈਟੀਟੀ 2364 ਅਧਿਆਪਕਾ ਦੀ ਭਰਤੀ ਨੂੰ ਜਲਦੀ ਤੋਂ ਜਲਦੀ ਬਹਾਲ ਕਰਵਾਉਣ ਅਤੇ ਇਸ ਭਰਤੀ ਨੂੰ ਪੂਰਾ ਕੀਤਾ ਜਾਵੇ।
ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਸੁਣਨ ਤੋਂ ਪਾਸਾ ਵੱਟ ਰਹੀ ਹੈ। ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਹਿੰਦੀ ਸੀ ਕਿ ਸਾਡੇ ਨਾਲ਼ ਕੋਈ ਵੀ ਯੂਨੀਅਨ ਕਿਸੇ ਵੀ ਸਮੇਂ ਆ ਕੇ ਉਹਨਾਂ ਨਾਲ ਗੱਲਬਾਤ ਕਰ ਸਕਦੀ ਹੈ ਪਰ ਮੌਜੂਦਾ ਹਾਲਾਤ ਇਸ ਦੇ ਬਿਲਕੁੱਲ ਉੱਲਟ ਹਨ। ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੇ ਮਸਲੇ ਹੱਲ ਕਰਨ ਵਿਚ ਨਾਕਾਮਯਾਬ ਨਜ਼ਰ ਆ ਰਹੀ ਹੈ।*
ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੇਕਰ ਸਾਡੀ 2364 ਭਰਤੀ ਨੂੰ ਜਲਦ ਬਹਾਲ ਨਾ ਕਰਵਾਇਆ ਤਾਂ ਇੱਕ ਵਾਰ ਫਿਰ ਤੋਂ ਸਾਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਇਸ ਲਈ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਈਟੀਟੀ 2364 ਅਧਿਆਪਕਾਂ ਦੀ ਭਰਤੀ ਨੂੰ ਜਲਦ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਬਹਾਲ ਕਰਵਾਇਆ ਜਾਵੇ ਤਾਂ ਈਟੀਟੀ 2364 ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ਼ ਮਿਲ ਸਕੇ।