Breaking- ਪੰਜਾਬ ਦੇ ਮੁਲਾਜ਼ਮਾਂ ਲਈ ਖੁਸ਼ੀ ਦੀ ਖਬਰ, ਸਾਰੇ ਮੁਲਾਜ਼ਮਾ ਨੂੰ 119 ਫੀਸਦੀ ਮਿਲੇਗਾ ਮਹਿੰਗਾਈ ਭੱਤਾ
ਚੰਡੀਗੜ੍ਹ, 13 ਜਨਵਰੀ – ਮਹਿੰਗਾਈ ਭੱਤੇ ਨੂੰ ਲੈ ਕੇ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਮਹਿੰਗਾਈ ਭੱਤਾ ਸਿਰਫ ਪਟੀਸ਼ਨਰਾਂ ਹੀ ਨਹੀਂ ਬਲਕਿ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ। ਅਦਾਲਤ ਨੇ ਕੁਲਜੀਤ ਸਿੰਘ ਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨਾਂ ਦਾ ਨਿਪਟਾਰਾ ਕਰ ਦਿੱਤਾ ਹੈ।
ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਨੇ ਮੰਨਿਆ ਕਿ ਰਾਜ ਸਰਕਾਰ ਦੇ ਮੁਲਾਜ਼ਮ 1 ਜੁਲਾਈ 2015 ਤੋਂ 119 ਫੀਸਦੀ ਮਹਿੰਗਾਈ ਭੱਤੇ ਦੇ ਹੱਕਦਾਰ ਹਨ।