Breaking- ਪੁਲਿਸ ਥਾਨੇ ਅੰਦਰ ਵੜ੍ਹ ਕੇ ਅਣਪਛਾਤੇ ਵਿਅਕਤੀਆਂ ਨੇ ਪੁਲਿਸ ਵਾਲਿਆਂ ਨੂੰ ਕੁੱਟਿਆ, ਮਾਮਲਾ ਦਰਜ
ਲੁਧਿਆਣਾ, 16 ਜਨਵਰੀ – ਪੰਜਾਬ ਵਿੱਚ ਗੁੰਡਾਗਰਦੀ ਦਾ ਦੌਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਹੁਣ ਤਾਂ ਪੁਲਿਸ ਥਾਣਿਆਂ ਵਿੱਚ ਵੜ ਲੋਕ ਪੁਲਿਸ ਦੀ ਹੀ ਕੁੱਟਮਾਰ ਕਰਨ ਲੱਗ ਪਏ ਹਨ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੀ ਬਸੰਤ ਚੌਕੀ ਵਿੱਚ ਇੱਕ ਨੌਜਵਾਨਾਂ ਦੇ ਲਾਪਤਾ ਹੋਣ ਦੀ ਰਿਪੋਰਟ ਲਿਖਵਾਉਣ ਆਏ ਵਿਅਕਤੀ ਨਾਲ 10 ਤੋਂ 12 ਲੋਕਾਂ ਨੇ ਬੈਰਕ ਵਿੱਚ ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਕੀਤੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਤੇ ਵਰਦੀ ਪਾੜੀ।
ਜਿਸ ਦੌਰਾਨ ਥਾਣੇ ਦੇ ਮੁਨਸ਼ੀ ਸਮੇਤ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਲੋਕਾਂ ਦੇ ਹੌਸਲੇ ਏਨੇ ਬਲੰਦ ਸੀ ਕਿ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਮੋਬਾਈਲ ਫੋਨ ਵੀ ਤੋੜ ਦਿੱਤੇ ਗਏ ਤੇ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਚੌਕੀ ਇੰਚਾਰਜ ਜਰਨੈਲ ਸਿੰਘ ਤੁਰੰਤ ਮੌਕੇ ‘ਤੇ ਪਹੁੰਚੇ ਜਿਸ ਦੇ ਬਾਅਦ ਜ਼ਖਮੀ ਮੁਲਾਜ਼ਮਾਂ ਨੂੰ ਇਲਾਜ ਲਈ ਲਿਜਾਇਆ ਗਿਆ।
ਜ਼ਖਮੀ ਹੌਲਦਾਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਹਿਲਾ ਸਣੇ 6 ਦੋਸ਼ੀਆਂ ‘ਤੇ ਕੇਸ ਦਰਜ ਕੀਤਾ। 5 ਅਣਪਛਾਤੇ ਦੋਸ਼ੀ ਵੀ ਨਾਮਜ਼ਦ ਕੀਤੇ ਗਏ ਹਨ। ਇਨ੍ਹਾਂ ਖਿਲਾਫ 5 ਅਣਪਛਾਤਿਆਂ ਖਿਲਾਫ ਹੱਤਿਆ ਦੀ ਕੋਸ਼ਿਸ਼, ਵਰਦੀ ਫਾੜਨ, ਧੱਕਾ-ਮੁੱਕਾ ਕਰਨ ਤਹਿਤ ਮਾਮਲਾ ਦਰਜ ਕੀਤਾ ਗਿਆ। ਮਾਮਲੇ ਵਿਚ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।