Breaking- ਵਾਰਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜਣ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ
ਅੰਮ੍ਰਿਤਸਰ, 16 ਜਨਵਰੀ – ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਮਾਈਨਰ ਦੌਰੇ ਦੀ ਸ਼ਕਾਇਤ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ, ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਮੇਲੇ ਤੇ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ ਗਈ ਸੀ, ਜਿਸ ਮਗਰੋਂ ਲੰਘੀ ਦੇਰ ਸ਼ਾਮ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫ਼ੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।