Breaking- ਗਣਤੰਤਰਤਾ ਦਿਵਸ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ
ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ- ਡਿਪਟੀ ਕਮਿਸ਼ਨਰ
ਫਰੀਦਕੋਟ, 17 ਜਨਵਰੀ – (ਪੰਜਾਬ ਡਾਇਰੀ) 26 ਜਨਵਰੀ ਗਣਤੰਤਰ ਦਿਵਸ ਸਬੰਧੀ ਸਮਾਗਮ ਰਵਾਇਤੀ ਸਾਨ੍ਹੋ ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਐਸ.ਐਸ.ਪੀ. ਸ੍ਰੀ ਰਾਜਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਰਾਸ਼ਟਰੀ, ਗੌਰਵ, ਆਜ਼ਾਦੀ ਤੇ ਸਵੈਮਾਨ ਤੇ ਪ੍ਰਭੂ ਸੱਤਾ ਦੇ ਪ੍ਰਤੀਕ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਨਹਿਰੂ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੀਟਿੰਗ ਵਿੱਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ, ਜ਼ਿਲ੍ਹੇ ਦੇ ਸਮੂਹ ਵਿਭਾਗੀ ਅਧਿਕਾਰੀਆਂ, ਸਭਿਆਚਾਰਕ ਸੰਸਥਾਵਾਂ ਤੇ ਖੇਡ ਸਭਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਸਮੇਂ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਲਈ ਫ਼ੌਜ,ਪੰਜਾਬ ਪੁਲੀਸ, ਬੀ.ਐਸ.ਐਫ, ਹੋਮ ਗਾਰਡਜ਼, ਐਨ.ਸੀ.ਸੀ ਅਤੇ ਗਰਲਜ਼ ਗਾਈਡਜ਼ ਦੀਆਂ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆ ਵੱਲੋਂ ਪੀ.ਟੀ.ਸੋਅ ਅਤੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਦੇਸ਼ ਪ੍ਰੇਮ, ਰਾਸ਼ਟਰੀ ਏਕਤਾ, ਕੌਮੀ ਜਜ਼ਬੇ, ਭਾਰਤ ਦੇ ਇਤਿਹਾਸ ਤੇ ਆਜ਼ਾਦੀ ਸੰਗਰਾਮ ਨੂੰ ਦ੍ਰਿਸ਼ਟੀਮਾਨ ਕਰਨ ਵਾਲੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ਅਤੇ ਵੱਖ -ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ ਐਸ.ਐਸ.ਪੀ. ਸ੍ਰੀ ਰਾਜਪਾਲ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਨੂੰ ਮਨਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਲਖਵਿੰਦਰ ਸਿੰਘ, ਐਸ.ਡੀ.ਐਮ. ਮੈਡਮ ਬਲਜੀਤ ਕੌਰ, ਬੀ.ਐਸ.ਐਫ ਅਧਿਕਾਰੀ, ਜਿਲ੍ਹਾ ਮਾਲ ਅਫਸਰ ਡਾ. ਅਜੀਤਪਾਲ ਸਿੰਘ, ਤਹਿਸੀਲਦਾਰ ਰੁਪਿੰਦਰ ਸਿੰਘ ਬੱਲ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਨਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ, ਸ੍ਰੀ ਜਸਬੀਰ ਸਿੰਘ ਜਿਲਾ ਮੀਡੀਆ ਕੁਆਰਡੀਨੇਟਰ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।