Breaking- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਨਵਜੋਤ ਸਿੱਧੂ ਹਿੱਸਾ ਲੈ ਸਕਦੇ ਹਨ, ਪੜ੍ਹੋ ਪੂਰੀ ਖ਼ਬਰ
20 ਜਨਵਰੀ – ‘ਭਾਰਤ ਜੋੜੋ ਯਾਤਰਾ’ ਪੰਜਾਬ ਤੋਂ ਰਵਾਨਾ ਹੋ ਕੇ ਹਿਮਾਚਲ ਪ੍ਰਦੇਸ਼ ਦੇ ਵਿਚੋਂ ਹੁੰਦੀ ਹੋਈ ਜੰਮੂ-ਕਸ਼ਮੀਰ ਵਿੱਚ ਚਲੀ ਗਈ ਹੈ। ਭਾਰਤ ਜੋੜੋ ਯਾਤਰਾ ਪੰਜਾਬ ਬਹੁਤ ਦਿਨ ਰਹੀ। ਇਸ ਦੌਰਾਨ ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਬਹੁਤ ਸਾਰੇ ਵੱਡੇ ਆਗੂ ਨਜ਼ਰ ਆਏ। ਪਰ ਨਵਜੋਤ ਸਿੰਘ ਸਿੱਧੂ ਇਸ ਯਾਤਰਾ ’ਚ ਸ਼ਾਮਿਲ ਨਹੀਂ ਹੋਏ।
ਇਥੇ ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਪਰ ਸੂਤਰਾਂ ਤੋਂ ਸਾਹਮਣੇ ਆ ਰਹੀਆਂ ਖ਼ਬਰਾਂ ਤੋਂ ਪਤਾ ਲੱਗਾ ਹੈ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਅੰਤਿਮ ਪੜਾਅ ਦੇ ਸਮਾਪਤੀ ਸਮਾਰੋਹ ’ਚ ਸ਼ਾਮਲ ਹੋ ਸਕਦੇ ਹਨ।
ਹੁਣ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀਆਂ ਅਫਵਾਹਾਂ ਵੀ ਤੇਜ਼ ਹੋ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਸੇ ਨੈਸ਼ਨਲ ਆਗੂ ਦੇ ਜ਼ਰੀਏ ਸਿੱਧੂ ਨੂੰ ਸੱਦਾ ਵੀ ਭੇਜਿਆ ਹੈ।