Breaking- ਵੱਡੀ ਖ਼ਬਰ – ਆਸ਼ੀਸ਼ ਮਿਸ਼ਰਾ ਨੂੰ ਕੋਰਟ ਨੇ ਦਿੱਤੀ ਜ਼ਮਾਨਤ, ਮਾਮਲਾ ਲਖੀਮਪੁਰ ਖੀਰੀ ਹਿੰਸਾ ਦਾ
ਨਵੀਂ ਦਿੱਲੀ, 25 ਜਨਵਰੀ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਵੱਡੀ ਰਾਹਤ ਮਿਲੀ ਹੈ। ਲਖੀਮਪੁਰ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਜ਼ਮਾਨਤ ਦੌਰਾਨ ਆਸ਼ੀਸ਼ ਮਿਸ਼ਰਾ ਨੂੰ ਉੱਤਰ ਪ੍ਰਦੇਸ਼ ਅਤੇ ਦਿੱਲੀ ਤੋਂ ਬਾਹਰ ਰਹਿਣਾ ਹੋਵੇਗਾ ।