Breaking News- ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਕੰਮਾਂ, ਵਿਕਾਸ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ
ਲੋਕ ਭਲਾਈ ਸਕੀਮਾਂ ਅਸਰਦਾਰ ਢੰਗ ਨਾਲ ਲਾਗੂ ਕੀਤੀਆ ਜਾਣ-ਡਾ. ਰੂਹੀ ਦੁੱਗ
ਫਰੀਦਕੋਟ, 31 ਜਨਵਰੀ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ. ਵੱਲੋਂ ਸਮੂਹ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ,ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ, ਪੀ.ਐਸ.ਪੀ.ਸੀ.ਐਲ ਆਦਿ ਦੇ ਕੰਮਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਅਸ਼ੋਕਾ ਚੱਕਰ ਹਾਲ ਵਿਖੇ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਵਿਸਥਾਰਪੂਰਕ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੈਡਿੰਗ ਕੰਮਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੇ ਵੀ ਆਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਮਗਨਰੇਗਾ, ਮਹਾਮਤਾ ਗਾਂਧੀ ਸਰਬੱਤ ਵਿਕਾਸ ਯੋਜਨਾ, ਪੇਂਡੂ ਛੱਪੜਾਂ ਦੀ ਸਫਾਈ, ਜਲ ਜੀਵਨ ਮਿਸ਼ਨ, ਘਰ ਘਰ ਪਾਣੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ (2), ਲਿੰਕ ਸੜਕਾਂ, ਐਸ.ਟੀ.ਪੀ, ਪੰਜਾਬ ਨਿਰਮਾਣ ਵਿਭਾਗ, ਸੰਸਦ ਆਦਰਸ਼ ਗ੍ਰਾਮੀਣ, ਵਣ ਵਿਭਾਗ, ਜ਼ਮੀਨਦੋਜ਼ ਸਿੰਚਾਈ ਪਾਈਪਾਂ ਆਦਿ ਵੱਖ ਵੱਖ ਵਿਸ਼ਿਆਂ ਤੇ ਕੀਤੇ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਇਨ੍ਹਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਦਾ ਲਾਭ ਹੇਠਲੇ ਪੱਧਰ ਦੇ ਲੋਕਾਂ ਤੱਕ ਪਹੁੰਚ ਸਕੇ। ਇਸ ਮੌਕੇ ਸਿਹਤ ਵਿਭਾਗ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਹੋਰ ਸੁਧਾਰਾਂ ਬਾਰੇ ਆਪਣੇ ਵਿਚਾਰ ਅਧਿਕਾਰੀਆਂ ਨੂੰ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਉਨ੍ਹਾਂ ਦੇ ਵਿਭਾਗ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਹਨ ਦੇ ਵਰਤੋਂ ਸਰਟੀਫਿਕੇਟ ਜਲਦ ਤੋ ਜਲਦ ਜਮ੍ਹਾਂ ਕਰਵਾਉਣ।
ਇਸ ਮੌਕੇ ਡੀ.ਡੀ.ਪੀ.ਓ ਸ੍ਰੀ ਧਰਮਪਾਲ, ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ, ਗੁਰਮੀਤ ਸਿੰਘ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।