ਅਹਿਮ ਖ਼ਬਰ – ਪੰਜਾਬ ‘ਚ ਅੱਜ ਤੱਕ ਟੂਰਿਜ਼ਮ ਬਾਰੇ ਕੋਈ ਗੱਲ ਨਹੀਂ ਚੱਲੀ, ਅਸੀਂ ਸਥਾਨਕ ਕਾਰੋਬਾਰੀਆਂ ਨੂੰ ਅਜਿਹਾ ਕਰਨ ਲਈ ਪਹਿਲ ਦੇ ਆਧਾਰ ਤੇ ਮੌਕਾ ਦੇਣਾ ਚਾਹੁੰਦੇ ਹਾਂ – ਸੀਐਮ ਭਗਵੰਤ ਮਾਨ
ਚੰਡੀਗੜ੍ਹ, 7 ਫਰਵਰੀ – ਸੀਐਮ ਭਗਵੰਤ ਮਾਨ ਜੀ ਨੇ ਕਿਹਾ ਕਿ ਪੰਜਾਬ ’ਚ ਅੱਜ ਤੱਕ ਟੂਰਿਜ਼ਮ ਬਾਰੇ ਕੋਈ ਗੱਲ ਹੀ ਨਹੀਂ ਚੱਲੀ। ਰਣਜੀਤ ਸਾਗਰ ਡੈਮ ‘ਚ 16 ਏਕੜ ਦੇ ਟਾਪੂ ’ਤੇ ਤਾਜ ਵਰਗਾ ਹੋਟਲ ਬਣਾਇਆ ਜਾ ਸਕਦਾ ਹੈ ਤੇ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਜਗ੍ਹਾਵਾਂ ਨੂੰ ਵਿਕਸਤ ਕੀਤਾ ਜਾ ਸਕਦਾ ਹੈ। ਅਸੀਂ ਸਥਾਨਕ ਕਾਰੋਬਾਰੀਆਂ ਨੂੰ ਅਜਿਹਾ ਕਰਨ ਲਈ ਪਹਿਲ ਦੇ ਆਧਾਰ ’ਤੇ ਮੌਕਾ ਦੇਣਾ ਚਾਹੁੰਦੇ ਹਾਂ।