ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਜੀ ਜਲਦ ਹੀ ਓਲੰਪਿਕ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪਣਗੇ – ਮੀਤ ਹੇਅਰ
ਚੰਡੀਗੜ੍ਹ, 8 ਫਰਵਰੀ – ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਹਾਕੀ ਖਿਡਾਰੀਆਂ ਨੂੰ ਘਰ ਬੁਲਾ ਕੇ ਉਨ੍ਹਾਂ ਦਾ ਸਨਮਾਨ ਕਰ ਕੇ ਬਹੁਤ ਖੁਸ਼ੀ ਹੋਈ। ਮੁੱਖ ਮੰਤਰੀ ਭਗਵੰਤ ਮਾਨ ਜੀ ਜਲਦ ਹੀ ਓਲੰਪਿਕ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ। ਸਰਕਾਰ ਪੰਜਾਬ ਨੂੰ ਖੇਡਾਂ ‘ਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ। ਹਾਕੀ ਖੇਡ ‘ਚ ਪੰਜਾਬ ਦੇਸ਼ ਦੀ ਅਗਵਾਈ ਕਰਦਾ ਰਹੇਗਾ।