Breaking News- ਖ਼ੂਨ-ਦਾਨ ਕੈਂਪ ‘ਚ ਦੋ ਦਰਜ਼ਨ ਤੋਂ ਵੱਧ ਯੂਨਿਟ ਇਕੱਤਰ
ਫ਼ਰੀਦਕੋਟ, 11 ਫਰਵਰੀ – (ਪੰਜਾਬ ਡਾਇਰੀ) ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਅਤੇ ਓਵਰਸੀਜ਼ ਐਜੂਕੇਸ਼ਨ ਫ਼ਰੀਦਕੋਟ ਵੱਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਦੇ ਬਲੱਡ ਬੈਂਕ ਵਿਖੇ ਖ਼ੂਨ-ਦਾਨ ਕੈਂਪ ਲਗਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਗੁਰਜੀਤ ਸਿੰਘ ਢਿੱਲੋਂ (ਸ਼ੇਖ ਫਰੀਦ ਵੋਕੇਸ਼ਨਲ ਸੈੰਟਰ, ਫ਼ਰੀਦਕੋਟ) ਨੇ ਦੱਸਿਆ ਕਿ ਉਕਤ ਕੈਂਪ ਵਿੱਚ 25 ਤੋਂ 30 ਖ਼ੂਨ-ਦਾਨੀਆਂ ਅਤੇ ਸਮਾਜਸੇਵੀਆਂ ਨੇ ਹਿੱਸਾ ਲਿਆ ਅਤੇ ਜ਼ਰੂਰਤਮੰਦ ਮਰੀਜ਼ਾਂ ਦੀ ਜਾਨ ਬਚਾਉਣ ਲਈ ਖ਼ੂਨ-ਦਾਨ ਕੀਤਾ ।
ਕੈਂਪ ਦੇ ਵਿਸ਼ੇਸ਼ ਸਹਿਯੋਗੀ ਗਗਨਦੀਪ ਸਿੰਘ (ਓਵਰਸੀਜ ਐਜੂਕੇਸ਼ਨ, ਫ਼ਰੀਦਕੋਟ) ਨੇ ਕਿਹਾ ਕਿ ਇਨਸਾਨੀਅਤ ਨੂੰ ਜਿਉੰਦੇ ਰੱਖਣ ਲਈ ਸਾਨੂੰ ਹਮੇਸ਼ਾ ਲੋੜਵੰਦ ਲੋਕਾਂ ਦੀ ਸਹਾਇਤਾ ਕਰਦੇ ਰਹਿਣਾ ਚਾਹੀਦਾ ਹੈ । ਇਸ ਮੌਕੇ ਖ਼ੂਨ-ਦਾਨੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇਕੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਕਲਮਾਂ ਦੇ ਰੰਗ ਸਾਹਿਤ ਸਭਾ ਦੇ ਚੈਅਰਮੈਨ ਪ੍ਰੋ.ਬੀਰਇੰਦਰ ਸਰਾਂ, ਕਲਮਾਂ ਦੇ ਰੰਗ ਸਾਹਿਤ ਸਭਾ ਦੇ ਪ੍ਰਧਾਨ ਸ਼੍ਰੀ ਸ਼ਿਵਨਾਥ ਦਰਦੀ, ਗਗਨ ਮੱਤਾ, ਗੁਰਕਿਰਪਾਲ ਸਿੰਘ, ਜਸਪਾਲ ਸਿੰਘ, ਗੁਰਸੇਵਕ ਸਿੰਘ, ਤੇਜਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ ।