Breaking- ਚੇਅਰਮੈਨ ਢਿੱਲਵਾਂ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਫਰੀਦਕੋਟ, 14 ਫਰਵਰੀ – (ਪੰਜਾਬ ਡਾਇਰੀ) ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਜਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਵਾਟਰ ਸਪਲਾਈ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਗਰਮੀਆਂ ਦੇ ਸੀਜ਼ਨ ਦੇ ਦੌਰਾਨ ਪਾਣੀ ਦੀ ਸਪਲਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਜੇਕਰ ਕਿਸੇ ਪਿੰਡ ਦੇ ਵਿੱਚ ਵਾਟਰ ਸਪਲਾਈ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਸ ਨੂੰ ਪਹਿਲਾਂ ਹੀ ਠੀਕ ਕਰ ਲਿਆ ਜਾਵੇ। ਜਿੰਨਾ ਪਿੰਡਾਂ ਦੇ ਵਿੱਚ ਵਾਟਰ ਸਪਲਾਈ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਕੰਮ ਹੋਣ ਵਾਲਾ ਹੈ ਤਾਂ ਇਸ ਸਬੰਧੀ ਯੋਜਨਾਬੱਧ ਤਰੀਕੇ ਦੇ ਨਾਲ ਰੂਪ ਰੇਖਾ ਤਿਆਰ ਕਰ ਲਈ ਜਾਵੇ ਤਾਂ ਜੋ ਕੰਮ ਕਰਵਾਉਣ ਸਬੰਧੀ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਵਿਭਾਗ ਵੱਲੋਂ ਪਹਿਲਾਂ ਤੋਂ ਚੱਲ ਰਹੇ ਕੰਮਾਂ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੀ ਵਿਸਥਾਰ ਦੇ ਨਾਲ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਐਸ.ਡੀ.ਓ ਸੀਵਰੇਜ ਬੋਰਡ ਫਰੀਦਕੋਟ ਸ੍ਰੀ ਸੰਦੀਪ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।