Big News- ਪੰਜਾਬ ਪੁਲਿਸ ਵੱਲੋਂ ਅੱਜ ਪੰਜਾਬ ਕਈ ਥਾਵਾਂ ਤੇ ਕੀਤੀ ਛਾਪੇਮਾਰੀ
ਬਠਿੰਡਾ, 14 ਫਰਵਰੀ – ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਨੇ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ 60 ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰ ਤੋਂ ਹੀ ਬਠਿੰਡਾ ਪੁਲਿਸ ਨੇ SSP ਜੇ ਇਨਲਚੇਜ਼ੀਅਨ ਦੀ ਅਗਵਾਈ ਹੇਠ ਕਰੀਬ 50 ਟੀਮਾਂ ਨੇ ਬਠਿੰਡਾ, ਫਿਰੋਜ਼ਪੁਰ ਅਤੇ ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 60 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਸੂਚਨਾ ਅਨੁਸਾਰ ਇਹ ਸਾਰੇ ਟਿਕਾਣੇ ਬੰਬੀਹਾ ਗਰੁੱਪ ਦੇ ਕਰੀਬੀਆਂ ਦੇ ਹਨ।
ਦੱਸ ਦੇਈਏ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗਰੁੱਪ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ। ਪੂਰੀ ਰਿਪੋਰਟ ਅਤੇ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਭਰ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਸੂਚਨਾ ਅਨੁਸਾਰ ਬਠਿੰਡਾ-ਫਿਰੋਜ਼ਪੁਰ ‘ਚ 40 ਦੇ ਕਰੀਬ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਦੀ ਟੀਮ ਪਟਿਆਲਾ ‘ਚ 25 ਦੇ ਕਰੀਬ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।