ਅਹਿਮ ਖ਼ਬਰ – ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੱਗੇ ਹੋਏ ਹਾਂ, ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਤੇਲੰਗਾਨਾ ਵਿਖੇ ਡੈਮ ਦਾ ਨਿਰੀਖਣ ਕਰ ਰਹੇ ਹਾਂ – ਭਗਵੰਤ ਮਾਨ
ਚੰਡੀਗੜ੍ਹ, 16 ਫਰਵਰੀ – ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੱਗੇ ਹੋਏ ਹਾਂ । ਨਵੀਂ ਤਕਨੀਕ ਦੀ ਜਾਣਕਾਰੀ ਲੈਣ ਲਈ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਤੇਲੰਗਾਨਾ ਵਿਖੇ ਡੈਮ ਦਾ ਨਿਰੀਖਣ ਕਰਨ ਆਏ ਹਾਂ ।
ਅੱਜ ਮੈਂ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਹੈਦਰਾਬਾਦ ਪਹੁੰਚਿਆ ਹਾਂ, ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਤਕਨੀਕ ਦੀ ਜਾਣਕਾਰੀ ਲਵਾਂਗੇ, ਤੇਲੰਗਾਨਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ ‘ਚ ਛੋਟੇ-ਛੋਟੇ ਡੈਮ ਬਣਾਏ ਗਏ ਹਨ । ਜਿਸ ਨਾਲ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 2 ਮੀਟਰ ਤੱਕ ਉੱਤੇ ਆ ਗਿਆ ਹੈ ।