ਵੱਡੀ ਖ਼ਬਰ – ਪੁਲਿਸ ਨੂੰ ਮਿਲੀ ਵੱਡੀ ਕਾਮਯਾਮੀ, 6 ਪਿਸਟਲਾ ਸਮੇਤ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਪੜ੍ਹੋ ਪੂਰੀ ਖ਼ਬਰ
18 ਫਰਰਵੀ – ਪੰਜਾਬ ਪੁਲਿਸ ਨੇ ਅੱਜ ਲੁਧਿਆਣਾ ਵਿੱਚ ਗੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 6 ਪਿਸਟਲ 32 ਬੋਰ ਅਤੇ 8 ਮੈਗਜ਼ੀਨ ਤੇ 12 ਕਾਰਤੂਸ ਬਰਾਮਦ ਕੀਤੇ ਹਨ।ਇਸ ਸਬੰਧੀ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਉਨ੍ਹਾਂ ਦੋ ਗੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਫੜੇ ਗਏ ਵਿਅਕਤੀਆਂ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।