Breaking- ਚੇਅਰਮੈਨ ਢਿੱਲਵਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਰੀਦਕੋਟ, 20 ਫਰਵਰੀ – (ਪੰਜਾਬ ਡਾਇਰੀ) ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਜਿਲ੍ਹੇ ਵਿੱਚ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਰ ਕਰਨ ਲਈ ਨਵੀਆਂ ਯੋਜਨਾਵਾਂ ਬਣਾਉਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਆ ਰਹੀਆਂ ਵੱਖ ਵੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਸਿੱਖਿਆ ਵਿਭਾਗ ਨੂੰ ਨਵੀਆਂ ਕਮੇਟੀਆਂ ਬਣਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸਿੱਖਿਆ ਸਬੰਧੀ ਨਵੀਆਂ ਯੋਜਨਾਵਾਂ ਬਣਾ ਕੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਵੱਲੋਂ ਦੱਸੀਆਂ ਸਮੱਸਿਆਵਾਂ ਦੇ ਜਲਦੀ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰਾਂ ਨਾਲ ਤਾਲਮੇਲ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਮੇਤ ਸਿੱਖਿਆ ਵਿਭਾਗ ਦਾ ਸਮੂਹ ਸਟਾਫ ਹਾਜ਼ਰ ਸੀ।