Breaking – ਵਿਧਾਇਕ ਸੇਖੋਂ ਨੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ
ਕਿਹਾ, ਵੱਧ ਤੋਂ ਵੱਧ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਕਰਵਾਇਆ ਜਾਵੇ ਦਾਖਲਾ
ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ
ਫਰੀਦਕੋਟ, 23 ਫਰਵਰੀ – (ਪੰਜਾਬ ਡਾਇਰੀ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਹੇਠ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਪੜਾਉਣ ਲਈ ਪ੍ਰੇਰਿਤ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਵੈਨ ਨੂੰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਸਾਂਝੇ ਰੂਪ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿੱਚ ਪੜਾਉਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਲਈ ਜਿੱਥੇ ਸਰਕਾਰੀ ਸਕੂਲਾਂ ਦੇ ਵਿੱਚ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਉੱਥੇ ਅਧਿਆਪਕਾਂ ਨੂੰ ਵੀ ਸਮੇਂ ਸਮੇਂ ਸਿਰ ਟਰੇਨਿੰਗ ਮੁਹੱਈਆ ਕਰਵਾ ਕੇ ਪੜਾਉਣ ਸਬਧੀ ਨਵੀਆਂ ਤਕਨੀਕਾਂ ਰਾਹੀਂ ਮਾਹਿਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸਿਖਿਆ ਦੇ ਮੁਕਾਮ ਨੂੰ ਹੋਰ ਉਚਾ ਚੁੱਕਣ ਲਈ ਸੂਬੇ ਦੇ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਿਆ ਗਿਆ ਸੀ ਤਾਂ ਜੋ ਕਿ ਉਹ ਵਿਸ਼ਵ ਪੱਧਰੀ ਸਿਖਲਾਈ ਲੈਣ ਉਪਰੰਤ ਬਚਿਆਂ ਨੂੰ ਹੋਰ ਆਧੁਨਿਕ ਤਰੀਕੇ ਨਾਲ ਸਿਖਿਆ ਮੁਹੱਈਆ ਕਰਵਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਪਹਿਲਾਂ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਬੱਚਿਆ ਨੂੰ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਹੂਲਤਾਂ ਮਿਲ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਵੱਧ ਤੋਂ ਵੱਧ ਬੱਚਿਆ ਨੂੰ ਦਾਖਲ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਵੈਨ ਨੂੰ ਰਵਾਨਾ ਕੀਤਾ ਗਿਆ ਹੈ। ਇਹ ਵੈਨ 2 ਦਿਨ ਜਿਲ੍ਹੇ ਦੇ ਸਾਰੇ ਪਿੰਡਾਂ ਸ਼ਹਿਰਾਂ ਵਿੱਚ ਜਾ ਕੇ ਬੱਚਿਆ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਅਤਿ ਆਧੁਨਿਕ ਸਹੂਲਤਾਂ ਬਾਰੇ ਜਾਣਕਾਰੀ ਦੇਵੇਗੀ ਤਾਂ ਜੋ ਉਹ ਵੱਧ ਤੋਂ ਵੱਧ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ । ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਦਾਖਲੇ ਸਬੰਧੀ ਜਾਣਕਾਰੀ ਦਿੰਦਾ ਪੈਂਫਲੇਟ ਵੀ ਰਿਲੀਜ਼ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਯੋਜਨਾ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਜਿਲ੍ਹਾ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਸੇਖੋਂ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਮਨਪ੍ਰੀਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮੈਡਮ ਨੀਲਮ ਰਾਣੀ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸ੍ਰੀ ਪਵਨ ਕੁਮਾਰ, ਪ੍ਰਿ. ਤੇਜਿੰਦਰ ਸਿੰਘ, ਪ੍ਰਿ. ਅੰਜਨਾ ਕੌਸ਼ਲ, ਪ੍ਰਿ. ਜਸਪਾਲ ਕੌਰ, ਪ੍ਰਿ. ਅਮਰਦੀਪ ਸਿੰਘ, ਪ੍ਰਿ. ਭੁਪਿੰਦਰ ਸਿੰਘ ਸਾਰੇ ਬਲਾਕ ਨੋਡਲ ਅਫਸਰ, ਜਸਕਰਨ ਸਿੰਘ ਰੋਮਾਣਾ, ਗੁਰਮੀਤ ਸਿੰਘ, ਗੁਰਜੀਤ ਸਿੰਘ, ਜਗਤਾਰ ਸਿੰਘ ਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਸ੍ਰੀ ਜਸਬੀਰ ਜੱਸੀ ਜਿਲ੍ਹਾ ਮੀਡੀਆ ਕੁਆਰਡੀਨੇਟਰ ਅਫਸਰ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਹੋਰ ਹਾਜ਼ਰ ਸਨ।