ਵੱਡੀ ਖ਼ਬਰ – ਕਿਸਾਨਾਂ ਵੱਲੋਂ ਰੇਲ ਟਰੈਕ ਤੇ ਲਗਾਏ ਧਰਨੇ ਕਾਰਨ ਯਾਤਰੀ ਹੋ ਰਹੇ ਹਨ ਪ੍ਰੇਸ਼ਾਨ
ਗੁਰਦਾਸਪੁਰ, 23 ਫਰਵਰੀ – (ਬਾਬੂਸ਼ਾਹੀ ਬਿਊਰੋ) ਗੰਨੇ ਦੀ ਬਕਾਇਆ ਰਾਸ਼ੀ ਅਤੇ ਕਿਸਾਨੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਅਤੇ ਹੋਰ ਮੰਗਾਂ ਨੂੰ ਲੈਕੇ ਗੁਰਦਾਸਪੁਰ ਰੇਲਵੇ ਸਟੇਸ਼ਨ ਤੇ ਕਿਸਾਨਾ ਦਾ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ ਅੱਜ ਵੀ ਜ਼ਾਰੀ ਰਿਹਾ। ਇਸ ਧਰਨੇ ਦੌਰਾਨ 20 ਦੇ ਕਰੀਬ ਪਠਾਨਕੋਟ ਤੋ ਅਮ੍ਰਿਤਸਰ ਅਤੇ ਅਮ੍ਰਿਤਸਰ ਤੋਂ ਪਠਾਨਕੋਟ ਦਿਲੀ ਨੂੰ ਜਾਣ ਵਾਲੀਆ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ ਅਤੇ ਕਈ ਟ੍ਰੇਨਾਂ ਦਾ ਰੂਟ ਡੀਵਰਟ ਕਿੱਤਾ ਗਿਆ ਹੈ ਟਰੇਨਾਂ ਦੀ ਆਵਾਜਾਈ ਬੰਦ ਹੋਣ ਕਰਕੇ ਯਾਤਰੀਆਂ ਨੂੰ ਵੀ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਯਾਤਰੀਆਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋ ਗੁਰਦਾਸਪੁਰ ਦੇ ਰੇਲਵੇ ਟਰੈਕ ਤੇ ਅਣਮਿੱਥੇ ਸਮੇਂ ਲਈ ਲਗਾਏ ਗਏ ਧਰਨੇ ਦੌਰਾਨ ਅੱਜ ਯਾਤਰੀਆਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਯਾਤਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਸਰਕਾਰਾਂ ਨੂੰ ਇਨ੍ਹਾਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਚਾਹੀਦਾ ਹੈ ਕਿ ਰੇਲਵੇ ਟਰੈਕ ਅਤੇ ਆਵਾਜਾਈ ਬੰਦ ਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਇਸ ਮੌਕੇ ਤੇ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਸੁਰਿੰਦਰ ਕੁਮਾਰ ਨੇ ਕਿਹਾ ਕਿ, ਇਸ ਧਰਨੇ ਕਾਰਨ ਅੱਜ 20 ਦੇ ਕਰੀਬ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ, ਅਤੇ ਕਈ ਟ੍ਰੇਨਾਂ ਦਾ ਰੂਟ ਡੀਵਰਟ ਕੀਤਾ ਗਿਆ ਹੈ।