ਵੱਡੀ ਖ਼ਬਰ – ਜਲਦ ਹੀ ਜਲੰਧਰ ਵਿਖੇ ਖੋਲ੍ਹੀ ਜਾਵੇਗੀ ਸਪੋਰਟ ਯੂਨੀਵਰਸਿਟੀ – ਸੀਐਮ ਭਗਵੰਤ ਮਾਨ
23 ਫਰਵਰੀ – ਪੰਜਾਬ ਸਰਕਾਰ ਦਾ ਪਹਿਲਾ ‘ਇਨਵੈਸਟ ਪੰਜਾਬ ਸਮਿਟ’ ਵੀਰਵਾਰ ਤੋਂ ਮੁਹਾਲੀ ਵਿੱਚ ਸ਼ੁਰੂ ਹੋ ਗਿਆ ਹੈ। ਇਸ ਦੋ ਰੋਜ਼ਾ ਨਿਵੇਸ਼ਕ ਸੰਮੇਲਨ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਸੰਮੇਲਨ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਉਦਯੋਗਾਂ ਨੂੰ ਸਕਾਰਾਤਮਕ ਮਾਹੌਲ ਪ੍ਰਦਾਨ ਕਰੇਗੀ। ਇਸ ਦੌਰਾਨ ਉਨ੍ਹਾਂ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ।