ਵੱਡੀ ਖ਼ਬਰ – 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ
ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਮੰਤਰੀ ਤੇ ਕਈ ਅਫਸਰਾਂ ਦੇ ਨਾਂ ਦਰਜ
ਚੰਡੀਗੜ੍ਹ, 24 ਫਰਵਰੀ – ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਗਈ SIT ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਸੂਤਰਾਂ ਅਨੁਸਾਰ ਪੇਸ਼ ਕੀਤੇ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਦੇ ਨਾਂ ਸ਼ਾਮਲ ਹਨ। ਦਸ ਦਈਏ ਕਿ 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੇਸ਼ ਕੀਤੇ ਗਏ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਤੋਂ ਇਲਾਵਾ ਆਈ.ਜੀ.ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ), ਡੀ.ਆਈ.ਜੀ. ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ), ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ ਦੇਣ/ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ), ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ ਦੇਣ), ਐਸਐਚਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ)। 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਦੱਸ ਦਈਏ ਕਿ ਸਰਕਾਰ ਨੇ ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ।