Breaking- 30 ਸਰਕਾਰੀ ਸਕੂਲਾਂ ਦੇ ਹੋਰ ਪ੍ਰਿੰਸੀਪਲਾਂ ਦਾ ਦੂਜਾ ਸਮੂਹ ਸਿਖਲਾਈ ਲਈ ਸਿੰਗਾਪੁਰ ਜਾਵੇਗਾ – ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 2 ਮਾਰਚ – ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਸਮੂਹ 4 ਤੋਂ 11 ਮਾਰਚ ਤੱਕ ਵਿਸ਼ਵ ਪ੍ਰਸਿੱਧ ਨੈਟਲ ਇੰਸਟੀਚਿਊਟ ਆਫ ਐਜੂਕੇਸ਼ਨ, ਸਿੰਗਾਪੁਰ ਵਿਖੇ ਸਿਖਲਾਈ ਲਈ ਜਾਵੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦਾ ਸਿੱਖਿਆ ਖੇਤਰ ਅਗਲੇ ਪੱਧਰ ‘ਤੇ ਉੱਭਰ ਰਿਹਾ ਹੈ ਅਤੇ ਚਮਕ ਰਿਹਾ ਹੈ ।