ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ
ਬਾਰਡਰ ਤੇ ਆਉਂਦੇ ਡ੍ਰੋਨ ਤੇ ਨਸ਼ੇ ਸੰਬੰਧੀ, ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਦੇ ਮਸਲੇ ਤੇ ਚਰਚਾ ਕੀਤੀ
ਚੰਡੀਗੜ੍ਹ, 3 ਮਾਰਚ – ਸੀਐਮ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਰਡਰ ‘ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ ‘ਤੇ ਚਰਚਾ ਕੀਤੀ । ਸਰਹੱਦ ‘ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ । ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ ਜਿਸ ਤੇ ਅਮਿਤ ਸ਼ਾਹ ਨੇ ਛੇਤੀ ਭੇਜਣ ਦੀ ਗੱਲ ਕਹੀ । ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹੋਏ ਹਮਲੇ ਅਤੇ ਉਸ ਤੋਂ ਬਾਅਦ ਦੀ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਦੇ ਮਸਲੇ ‘ਤੇ ਕੇਂਦਰ ਅਤੇ ਪੰਜਾਬ ਮਿਲਕੇ ਕੰਮ ਕਰਨਗੇ ।
ਉਨ੍ਹਾਂ ਜਾਣਕਾਰੀ ਦਿੱਤੀ ਪੰਜਾਬ ਵਿੱਚ 8 ਤੋਂ 10 ਮਾਰਚ ਤੱਕ ਹੋਲੇ ਮਹੱਲੇ ਤੇ ਜੀ-20 ਸੰਮੇਲਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਪੰਜਾਬ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਤਹਿਤ ਸੀਆਰਪੀਐਫ ਤੇ ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਭੇਜੀਆਂ ਜਾਣਗੀਆਂ ਜੋ 6 ਮਾਰਚ ਤੋਂ 16 ਮਾਰਚ ਤੱਕ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਣਗੇ ਅਤੇ ਇਸ ਤੋਂ ਬਾਅਦ ਹਾਲਾਤਾਂ ਨੂੰ ਦੇਖਦਿਆਂ ਇਨ੍ਹਾਂ ਕੰਪਨੀਆਂ ਬਾਰੇ ਫੈਸਲਾ ਲਿਆ ਜਾਵੇਗਾ ।