ਅਹਿਮ ਖ਼ਬਰ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ – ਪਿਤਾ ਬਲਕੌਰ ਸਿੰਘ
4 ਮਾਰਚ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਵੱਲੋਂ ਕਿਹਾ ਗਿਆ ਕਿ ‘ਮਾਰਚ ਵਿੱਚ ਇਸ ਲਈ ਬਰਸੀ ਮਨਾਈ ਜਾ ਰਹੀ ਹੈ ਕਿਉਂਕਿ ਸਿੱਧੂ ਦੀ ਪਹਿਲੀ ਬਰਸੀ ਮੌਕੇ ਭਾਰੀ ਇਕੱਠ ਹੋਵੇਗਾ, ਇਸ ਕਰਕੇ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ’।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਰਹੂਮ ਪੰਜਾਬੀ ਗਾਇਕ ਦੀ ਪਹਿਲੀ ਬਰਸੀ ਨੂੰ ਲੈ ਕੇ ਐਲਾਨ ਕੀਤਾ ਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਪੰਜਾਬ ਦੇ ਪਿੰਡ ਮਾਨਸਾ ਵਿਖੇ ਮਨਾਈ ਜਾਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹੋਈ ਸੀ ਜਦੋਂ ਗੈਂਗਸਟਰਾਂ ਵੱਲੋਂ ਸਿੱਧੂ ‘ਤੇ ਅੰਨ੍ਹੇਵਾਰ ਗੋਲੀਆਂ ਮਾਰਿਆ ਗਈਆਂ ਸਨ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ।