Breaking- ਸਰਕਾਰ ਤੁਹਾਡੇ ਦੁਆਰ” ਤਹਿਤ ਸਾਦਿਕ ਵਿਖੇ ਜਨ ਸੁਵਿਧਾ ਕੈਂਪ 9 ਮਾਰਚ ਨੂੰ – ਡਾ. ਰੂਹੀ ਦੁੱਗ
ਲੋਕ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ – ਡੀ ਸੀ
ਮਾਰਕੀਟ ਕਮੇਟੀ ਕਸਬਾ ਸਾਦਿਕ ਵਿਖੇ ਲੱਗੇਗਾ ਕੈਂਪ
ਫ਼ਰੀਦਕੋਟ, 6 ਮਾਰਚ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਪਿੰਡਾਂ ਦੀਆਂ ਬਰੂਹਾਂ ਤੇ ਕੈਂਪ ਲਗਾ ਕੇ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾਤਰ ਮੌਕੇ ਤੇ ਹੱਲ ਕੀਤੀਆਂ ਜਾਂਦੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਸਰਕਾਰ ਤੁਹਾਡੇ ਦੁਆਰ” ਤਹਿਤ ਜਨ ਸੁਵਿਧਾ ਕੈਂਪ 09 ਮਾਰਚ 2023 ਨੂੰ ਸਵੇਰੇ 10 ਵਜੇ ਮਾਰਕੀਟ ਕਮੇਟੀ ਕਸਬਾ ਸਾਦਿਕ ਵਿਖੇ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਜਨ ਸੁਵਿਧਾ ਕੈਂਪ ਵਿੱਚ ਲਗਭਗ 27 ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਤੋਂ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ ਅਤੇ ਮੌਕੇ ‘ਤੇ ਹੀ ਨਿਰੀਖਣ ਕਰਕੇ ਉਨਾਂ ਨੂੰ ਸਰਕਾਰੀ ਯੋਜਨਾਵਾਂ ਦਾ ਬਣਦਾ ਲਾਭ ਦਿੱਤਾ ਜਾਵੇਗਾ ।
ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ਤੇ ਹੀ ਲਾਭਪਾਤਰੀ ਦੀ ਸ਼ਨਾਖ਼ਤ ਕਰਨਗੇ। ਉਨਾ ਲੋਕਾਂ ਨੂੰ ਇਸ ਜਨ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।