ਅਹਿਮ ਖ਼ਬਰ – ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਵੀ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ
ਚੰਡੀਗੜ੍ਹ, 7 ਮਾਰਚ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੰਜਾਬ ਵਿਧਾਨ ਸਭਾ ਪਹੁੰਚ ਕੇ ਧਰਨੇ ਉਪੱਰ ਬੈਠ ਗਏ ਹਨ। ਉਹ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ ਮੰਗ ਰਹੇ ਹਨ। ਵਿਰੋਧੀ ਧਿਰ ਨੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਉਨ੍ਹਾਂ ਨੂੰ ਨਾਲ ਧਰਨੇ ਉਪਰ ਬੈਠੇ । ਇਸ ਮੌਕੇ ਬਾਜਵਾ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ।