ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਕਿਹਾ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ
ਚੰਡੀਗੜ੍ਹ, 21 ਮਾਰਚ – ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਹੋਣ ਦਾ ਖਦਸ਼ਾ ਹੈ । ਉਨ੍ਹਾਂ ਕਿਹਾ ਕਿ ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ ।