Breaking News – ਗੋਲੀ ਕਾਂਡ ਦੇ ਮਾਮਲੇ ਵਿੱਚ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ, 21 ਮਾਰਚ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਅਦਾਲਤ ਤੋਂ ਸੰਮਨ ਜਾਰੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਤੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ।