Breaking- ਸਕੂਲ ਮੈਨੇਜਮੈਂਟ ਦੀ ਲਾਹਪਰਵਾਹੀ ਕਰਕੇ 27 ਵਿਦਿਆਰਥੀ ਪੰਜਾਬੀ ਵਿਸ਼ੇ ਦਾ ਪੇਫਰ ਨਹੀਂ ਦੇ ਸਕੇ
25 ਮਾਰਚ – ਪੰਜਾਬ ਵਿੱਚ ਬੋਰਡ ਪ੍ਰੀਖਿਆਵਾਂ ਹੋ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨਾਲ ਸੰਬੰਧਤ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਹੈਰਾਨ ਕਰਨ ਵਾਲਾ ਹੈ। ਇਹ ਮਾਮਲਾ ਲੁਧਿਆਣਾ ਦੇ ਜਗਰਾਓਂ ਦੇ ਪਿੰਡ ਕੌਂਕੇਵਾਲਾ ਦੇ ਇੱਕ ਨਿੱਜੀ ਸਕੂਲ ਦਾ ਹੈ । ਜਿੱਥੇ 27 ਵਿਦਿਆਰਥੀਆਂ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਨਹੀਂ ਦੇ ਸਕੇ ।
ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਦੇ ਰਿਸ਼ਤੇਦਾਰ ਨੇ ਸਕੂਲ ਦੇ ਉੱਪਰ ਲਗਾਇਆ ਹੈ। ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਸਹੀ ਰੋਲ ਨੰਬਰ ਨਹੀਂ ਦਿੱਤੇ ਗਏ, ਸਗੋਂ ਉਨ੍ਹਾਂ ‘ਤੇ ਲਿਖੇ ਰੋਲ ਨੰਬਰਾਂ ਵਾਲੀਆਂ ਕੱਚੀਆਂ ਪਰਚੀਆਂ ਜ਼ਬਤ ਕਰ ਲਈਆਂ ਗਈਆਂ ਪਰ ਜਦੋਂ ਵਿਦਿਆਰਥੀ ਜਗਰਾਉਂ ਦੇ ਖ਼ਾਲਸਾ ਸਕੂਲ ਵਿੱਚ ਬਣਾਏ ਗਏ ਕੇਂਦਰ ਵਿੱਚ ਪੁੱਜੇ ਤਾਂ ਪ੍ਰੀਖਿਆ ਕੇਂਦਰ ਦੇ ਸੁਪਰਵਾਈਜ਼ਰ ਅਤੇ ਹੋਰ ਸਟਾਫ਼ ਨੇ ਵਿਦਿਆਰਥੀਆਂ ਨੂੰ ਅੰਦਰ ਨਹੀਂ ਜਾਣ ਦਿੱਤਾ।
ਇਸ ਸਾਰੇ ਮਾਮਲੇ ਤੇ ਆਪ’ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਵੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਨਾਲ ਹੀ ਜਿੰਮੇਵਾਰ ਸਕੂਲ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ ਪਰ ਸਕੂਲ ਪ੍ਰਬੰਧਕਾਂ ਵੱਲੋਂ ਮਾਨਤਾ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ।