Big News – ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਭੁਪਾਲ ਵਿਖੇ ਚੱਲ ਰਹੇ ISSF ਵਿਸ਼ਵ ਕੱਪ ਵਿੱਚ 50 ਮੀਟਰ ਰਾਈਫਲ ਥ੍ਰੀ ਪੁਜੀਸ਼ਨ ਵਿੱਚ ਕਾਂਸ਼ੀ ਦਾ ਤਮਗਾ ਜਿੱਤਿਆ
ਫਰੀਦੋਕੋਟ, 27 ਮਾਰਚ – (ਪੰਜਾਬ ਡਾਇਰੀ) ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ ਨੇ ਭੁਪਾਲ ਵਿਖੇ ਚੱਲ ਰਹੇ ਆਈ਼.ਐੱਸ.ਐੱਸ.ਐੱਫ. ਵਿਸ਼ਵ ਕੱਪ ਵਿੱਚ 50 ਮੀਟਰ ਰਾਈਫਲ ਥ੍ਰੀ ਪੁਜੀਸ਼ਨ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਹ ਬਹੁਤ ਹੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ । ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਵਿਸ਼ਵ ਕੱਪ ਵਿੱਚ 50 ਮੀਟਰ ਰਾਈਫਲ ਥ੍ਰੀ ਪੁਜੀਸ਼ਨ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਫਰੀਦਕੋਟ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ । ਇਸ ਹੋਣਹਾਰ ਨਿਸ਼ਾਨੇਬਾਜ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਬਹੁਤ ਮੁਬਾਰਕਾਂ।