ਅਹਿਮ ਖ਼ਬਰ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
28 ਮਾਰਚ – ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਜਾ ਰਿਹਾ ਹੈ । ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਬੂਤ ਮੰਗਿਆ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ।
ਪੰਜਾਬ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਹੋਣ ਦੇ ਸਬੂਤ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।